The Journalist Post
India Jalandhar Punjab Sports Uncategorized

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਇੱਕ ਸੋਕ ਸੰਦੇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜੀ ਦੇ ਰਾਸਟਰੀ ਅਤੇ ਅੰਤਰਰਾਸਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ ਮੁੱਕੇਬਾਜ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸਨ ਦਿਖਾਉਣ ਲਈ ਪ੍ਰੇਰਿਤ ਕਰੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ।

Related posts

आ गए नए नियम… सड़कों पर छोड़े गए ये वाहन किए जायेंगे स्क्रैप, 15 साल पुराने वाहन भी होंगे जब्त

Rajnish

Amritpal Singh: मोबाइल इंटरनेट, SMS सेवा पर प्रतिबंध बढ़ाया, अमृतपाल के चाचा और ड्राइवर ने किया आत्मसमर्पण

Rajnish

शिमला में भूस्खलन से गाड़ियों को हुआ नुकसान

Rajnish

Leave a Comment

This website uses cookies to improve your experience. We'll assume you're ok with this, but you can opt-out if you wish. Accept Read More

error: Content is protected !!