November 6, 2021
ਚੰਡੀਗੜ੍ਹ ,
ਅੱਜ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰ ਅਕਾਲੀ ਦਲ ਦੇ ਵਰਕਰਾਂ ‘ਤੇ ਚੰਡੀਗਡ਼੍ਹ ਪੁਲੀਸ ਵੱਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ।
ਦੱਸ ਦਈਏ ਕਿ ਅਕਾਲੀ ਦਲ ਦੇ ਵੱਲੋਂ ਅੱਜ ਪੈਟਰੋਲ ਡੀਜ਼ਲ ਤੇ ਵੈਟ ਘਟਾਉਣ ਤੋਂ ਇਲਾਵਾ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਸੀ।
ਜਿਵੇਂ ਹੀ ਅਕਾਲੀ ਵਰਕਰ ਬੈਰੀਕੇਡ ਤੋੜ ਕੇ ਅੱਗੇ ਵਧੇ ਇਸੇ ਦੌਰਾਨ ਪੁਲੀਸ ਨੇ ਅਕਾਲੀ ਵਰਕਰਾਂ ‘ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਇੱਥੇ ਦੱਸ ਦੇਈਏ ਕਿ ਖ਼ਬਰ ਲਿਖੇ ਜਾਣ ਤੱਕ ਅਕਾਲੀ ਵਰਕਰਾਂ ‘ਤੇ ਲਾਠੀਚਾਰਜ ਜਾਰੀ ਸੀ।