ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼
ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ
ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਇਹ ਗੱਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।
ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨਾਲ ਕੌਈ ਸਮਝੌਤਾ ਨਾ ਕੀਤਾ ਜਾਵੇ ਅਤੇ ਮਿਲਵਾਟਖੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਮਿਲਾਵਟਖੋਰੀ ਰੋਕਣ ਲਈ ਜਾਗਰੂਕਤਾ ਦੇ ਨਾਲ ਚੈਕਿੰਗ, ਲੈਬ ਟੈਸਟਿੰਗ ਆਦਿ ਕਾਰਗਾਰ ਕਦਮ ਵੀ ਚੁੱਕੇ ਜਾਣ ਕਿਉਂਕਿ ਇਹ ਲੋਕਾਂ ਦੀ ਸਿਹਤ ਨਾਲ ਜੁੜਿਆ ਮਾਮਲਾ ਹੈ। ਸੂਬਾ ਸਰਕਾਰ ਸਿਹਤ ਦੇ ਮਾਮਲਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।
ਸਬਜ਼ੀਆਂ ਅਤੇ ਫਲਾਂ ਨੂੰ ਗੈਰ ਕੁਦਰਤੀ ਤਰੀਕਿਆਂ ਨਾਲ ਪਕਾਉਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਰਤਾਰੇ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇ। ਫੂਡ ਸੇਫਟੀ ਮੋਬਾਈਲ ਵਾਹਨਾਂ ਅਤੇ ਟੈਸਟਿੰਗ ਵਾਲੀਆਂ ਲੈਬਜ਼ ਨੂੰ ਵਧਾਇਆ ਜਾਵੇ। ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਵੇਰ ਦੀਆਂ ਪ੍ਰਾਥਨਾ ਸਭਾਵਾਂ ਵਿੱਚ ਵਿਦਿਆਰਥੀਆਂ ਨੂੰ ਮਿਲਾਵਟਕੋਰੀ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਜਾਣ। ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਲਈ ਲਾਇਸੈਂਸਿੰਗ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ ਦਿੰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਧ ਸਮੱਗਰੀ ਬਿਨਾਂ ਇਸ ਦੇ ਨਾ ਵੇਚੀ ਜਾਵੇ।
ਸ੍ਰੀ ਜੰਜੂਆ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ